ਸੰਗਰੂਰ ਪੁਲਿਸ ਨੇ 1 ਕਿਲੋ 400 ਗ੍ਰਾਮ ਹੈਰੋਇਨ ਸਮੇਤ ਤਿੰਨ ਨੂੰ ਕੀਤਾ ਕਾਬੂ - 3 held
🎬 Watch Now: Feature Video
ਸੰਗਰੂਰ: ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ 1 ਕਿਲੋਂ 400 ਗ੍ਰਾਮ ਹੈਰੋਇਨ ਸਮੇਤ ਤਿੰਨ ਲੋਕਾਂ ਨੂੰ ਕਾਬੂ ਕੀਤਾ। ਸੀਨੀਅਰ ਪੁਲਿਸ ਕਪਤਾਨ ਸੰਗਰੂਰ ਸੰਦੀਪ ਗਰਗ ਨੇ ਮੀਡੀਆ ਨੂੰ ਦੱਸਿਆ ਕਿ ਕਾਬੂ ਕੀਤੇ ਗਏ ਤਿੰਨੇ ਮੁਲਜ਼ਮ ਦਿੱਲੀ ਤੋਂ ਹੈਰੋਇਨ ਲੈ ਕੇ ਆ ਰਹੇ ਸਨ। ਇਨ੍ਹਾਂ ਤਿੰਨਾਂ ਨੂੰ ਇੱਕ ਕਾਰ, ਦੋ ਮੋਟਰਸਾਇਕਲਾਂ ਸਮੇਤ ਕਾਬੂ ਕੀਤਾ ਹੈ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਨਸ਼ਾ ਕਿੱਥੇ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਤਿੰਨ ਮੁਜ਼ਲਮਾਂ ਵਿੱਚੋਂ ਇੱਕ ਔਰਤ ਵੀ ਹੈ।