ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ 3 ਮੈਂਬਰ ਜ਼ਖ਼ਮੀ - 3 ਮੈਂਬਰ ਜ਼ਖ਼ਮੀ
🎬 Watch Now: Feature Video
ਬਠਿੰਡਾ: ਤਲਵੰਡੀ ਸਾਬੋ ਦੇ ਵਾਰਡ ਨੰਬਰ 15 ਵਿੱਚ ਇੱਕ ਘਰ ਦੇ ਕਮਰੇ ਦੀ ਛੱਤ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਛੱਤ ਡਿੱਗਣ ਨਾਲ ਪਰਿਵਾਰ ਦੇ 3 ਮੈਂਬਰ ਜ਼ਖ਼ਮੀ ਹੋ ਗਏ ਹਨ। ਪੀੜਤ ਨੇ ਕਿਹਾ ਕਿ ਰਾਤ ਨੂੰ ਉਹ ਸੁੱਤੇ ਹੋਏ ਸਨ ਕਿ ਅਚਾਨਕ ਹੀ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਗਈ ਜਿਸ ਨਾਲ ਉਹ ਜ਼ਖ਼ਮੀ ਹੋ ਗਏ ਹਨ। ਓਧਰ ਅੱਜ ਘਟਨਾ ਵਾਲੀ ਥਾਂ 'ਤੇ ਪੁੱਜੇ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਨੇ ਕਿਹਾ ਕਿ ਸਰਕਾਰ ਵੱਲੋਂ ਮਿਲੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਉਹ ਡਿੱਗੇ ਹੋਏ ਮਕਾਨਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਪੀੜਤ ਚਰਨਜੀਤ ਸਿੰਘ ਦੇ ਪਰਿਵਾਰ ਦੀ ਵੀ ਬਣਦੀ ਮਦਦ ਕਰਨ ਲਈ ਉਹ ਪੰਚਾਇਤ ਸਮੇਤ ਡੀ.ਸੀ ਬਠਿੰਡਾ ਨੂੰ ਵੀ ਮਿਲਣਗੇ।