ਬਠਿੰਡਾ ਵਿੱਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ - ਬਠਿੰਡਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7475775-768-7475775-1591276471162.jpg)
ਬਠਿੰਡਾ: ਜ਼ਿਲ੍ਹੇ ਵਿੱਚ ਕੋਵਿਡ-19 ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੌਜ਼ੀਟਿਵ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 59 ਹੋ ਗਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਅਮਰੀਕ ਸਿੰਘ ਨੇ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿੰਨੋ ਲੋਕ ਇਕੋ ਪਰਿਵਾਰ ਦੇ ਮੈਂਬਰ ਹਨ ਤੇ ਇਹ 1 ਜੂਨ ਨੂੰ ਸ੍ਰੀ ਗੰਗਾਨਗਰ ਤੋਂ ਪਰਤੇ ਸਨ। 2 ਜੂਨ ਨੂੰ ਇਨ੍ਹਾਂ ਦੇ ਨਮੂਨੇ ਲਏ ਗਏ ਤਾਂ ਤਿੰਨੋ ਕੋਰੋਨਾ ਪੌਜ਼ੀਟਿਵ ਪਾਏ ਗਏ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਨੂੰ ਜ਼ਿਲ੍ਹੇ ਵਿੱਚ ਆਉਣ ਤੋਂ ਲੈ ਕੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰ ਵਿੱਚ ਹੀ ਇਕਾਂਤਵਾਸ ਕੀਤਾ ਹੋਇਆ ਸੀ। ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਪਰ ਸਿਹਤ ਵਿਭਾਗ ਵੱਲੋਂ ਦੱਸੀ ਗਈ ਹਰ ਸਾਵਧਾਨੀ ਦੀ ਸਖ਼ਤੀ ਨਾਲ ਪਾਲਣਾ ਕਰਨ।