ਬਠਿੰਡਾ ਵਿੱਚ ਕੋਰੋਨਾ ਦੇ 3 ਮਾਮਲੇ ਆਏ ਸਾਹਮਣੇ - ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ
🎬 Watch Now: Feature Video
ਬਠਿੰਡਾ: ਜ਼ਿਲ੍ਹੇ ਵਿੱਚ ਲਗਾਤਾਰ ਕੋਰੋਨਾ ਵਾਇਰਸ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੱਜ ਬਠਿੰਡਾ ਵਿੱਚ ਤਿੰਨ ਹੋਰ ਮਰੀਜ਼ਾਂ ਵਿੱਚ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ, ਤਿੰਨੋਂ ਮਰੀਜ਼ ਇਕਾਂਤਵਾਸ ਵਿੱਚ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਇਸ ਨਾਲ ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਘੱਟ ਤੋਂ ਘੱਟ ਬਾਹਰ ਨਿਕਲਣ। ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਬਣੇ ਸੈਂਪਲ ਸੈਂਟਰ ਦੇ ਬਾਹਰ ਲੋਕਾਂ ਦੀ ਭੀੜ ਹਰ ਵੇਲੇ ਦੇਖੀ ਜਾ ਸਕਦੀ ਹੈ। ਇਨ੍ਹਾਂ ਥਾਵਾਂ ਉੱਪਰ ਇੰਨੀ ਭੀੜ ਹੈ ਕਿ ਸੋਸ਼ਲ ਡਿਸਟੈਂਸ ਨਾਂਅ ਦੀ ਚੀਜ਼ ਕਿਤੇ ਵੀ ਨਹੀਂ ਦਿਖਾਈ ਦਿੰਦੀ, ਬੇਸ਼ੱਕ ਸਿਹਤ ਵਿਭਾਗ ਨੇ ਦੀਵਾਰ ਉੱਤੇ ਕਾਗ਼ਜ਼ ਚਿਪਕਾ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਪਰ ਅਸਲ ਦੇ ਵਿੱਚ ਇਨ੍ਹਾਂ ਦੀ ਸਾਰ ਕੋਈ ਵੀ ਨਹੀਂ ਲੈ ਰਿਹਾ ਹੈ।