ਹੁਸ਼ਿਆਰਪੁਰ: ਮੋਟਰ ਸਾਈਕਲ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 3 ਗੰਭੀਰ ਜ਼ਖ਼ਮੀ - Hoshiarpur road accident news
🎬 Watch Now: Feature Video
ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਨੇੜੇ ਤੜਕਸਾਰ ਹੋਏ ਭਿਆਨਕ ਸੜਕ ਹਾਦਸੇ 'ਚ 3 ਨੌਜਵਾਨ ਗੰਭੀਰ ਜ਼ਖ਼ਮੀ ਹਨ। ਜਾਣਕਾਰੀ ਮੁਤਾਬਕ ਤਿਨੋਂ ਮੋਟਰ ਸਾਈਕਲ ਸਵਾਰ ਮਹਿਲਪੁਰ ਨੇੜੇ ਚੱਕ ਕਟਾਰੂ ਪਿੰਡ ਤੋਂ ਹੁਸ਼ਿਆਰਪੁਰ ਵੱਲ ਆ ਰਹੇ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋਣ ਤੋਂ ਬਾਅਦ ਉਹ ਬੱਸ ਨਾਲ ਟੱਕਰਾ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਹਾਲਤ 'ਚ ਨੌਜਵਾਨਾਂ ਨੂੰ ਹਸਪਤਾਲ ਪਹੁੰਚਾ ਦਿੱਤਾ। ਦੱਸਣਯੋਗ ਹੈ ਕਿ 2 ਨੌਜਵਾਨਾਂ ਦੀਆਂ ਲੱਤਾਂ ਟੁੱਟਣ ਦੀ ਖ਼ਬਰ ਮਿਲੀ ਹੈ। ਜਦਕਿ ਇੱਕ ਗੰਭੀਰ ਜ਼ਖ਼ਮੀ ਨੌਜਵਾਨ ਦੀ ਖ਼ਰਾਬ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਦੂਜੇ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ।