ਕਾਂਗਰਸੀ ਆਗੂ ਸਮੇਤ 30 ਪਰਿਵਾਰ ਅਕਾਲੀ ਦਲ ’ਚ ਸ਼ਾਮਿਲ - ਪਿੰਡ ਮੱਖੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਬਲ ਮਿਲਿਆ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਮੱਖੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਕੱਟੜ ਕਾਂਗਰਸੀ ਹਰਜੀਤ ਸਿੰਘ ਨੇ ਤੀਹ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਿੰਡ ਮੱਖੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਬਲ ਮਿਲਿਆ ਹੈ ਕਿਉਂਕਿ ਕੱਟੜ ਕਾਂਗਰਸੀ ਹਰਜੀਤ ਸਿੰਘ ਤੀਹ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦਾ ਮਾਣ ਵਧਾਇਆ ਹੈ ਉੱਥੇ ਹੀ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਵੀ ਜੱਗ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰੇਕ ਵਰਕਰ ਦਾ ਉਹ ਸ਼ਾਮਲ ਹੋਏ ਪਰਿਵਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਪਾਰਟੀ ਵਿਚ ਬਣਦਾ ਹਰ ਮਾਣ ਸਨਮਾਨ ਉਨ੍ਹਾਂ ਨੂੰ ਦਿੱਤਾ ਜਾਵੇਗਾ।