ਕਾਂਗਰਸ ਨੂੰ ਵੱਡਾ ਝਟਕਾ, 30 ਪਰਿਵਾਰ ਕਾਂਗਰਸ ਛੱਡ ਅਕਾਲੀ ਦਲ 'ਚ ਹੋਏ ਸ਼ਾਮਲ - ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ
🎬 Watch Now: Feature Video
ਤਰਨ ਤਾਰਨ: ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਪਿੰਡ ਗਗੜੇਵਾਲ ਵਿਖੇ 30 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਵਿਧਾਇਕ ਮੰਨਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਇਹ ਲੋਕ ਅਕਾਲੀ ਦਲ ਦਾ ਦਿਲੋਂ ਸਾਥ ਦੇਣਗੇ।