thumbnail

By

Published : Jan 25, 2022, 8:51 PM IST

ETV Bharat / Videos

ਪਿੰਡ ਤਲਵੰਡੀ ਬੁੱਧ ਸਿੰਘ ਤੋਂ 30 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਤਲਵੰਡੀ ਬੁੱਧ ਸਿੰਘ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦ 30 ਕੱਟੜ ਕਾਂਗਰਸੀ ਪਰਿਵਾਰਾਂ ਨੇ ਸਾਬਕਾ ਸਰਪੰਚ ਸੁਖਚੈਨ ਸਿੰਘ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਉਪਰੰਤ ਪਾਰਟੀ ਵਿੱਚ ਜੀ ਆਇਆਂ ਆਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਐਸਈ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਪਿੰਡ ਤਲਵੰਡੀ ਬੁੱਧ ਸਿੰਘ ਤੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਾਰਾ ਹੀ ਪਿੰਡ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਬੁੱਧ ਸਿੰਘ ਦੀ ਟੀਮ ਵੱਲੋਂ ਕੀਤੀ ਜਾ ਰਹੇ ਅਣਥੱਕ ਮਿਹਨਤ ਸਦਕਾ ਖੇਮਕਰਨ ਹਲਕਿਆਂ ਅਤੇ ਪਿੰਡ ਤਲਵੰਡੀ ਬੋਧ ਸਿੰਘ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਗੋ ਬਾਗ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.