32 ਸਾਲਾ ਔਰਤ ਨੇ ਸਹੁਰਾ ਪਰਿਵਾਰ ਤੋਂ ਤੰਗ ਹੋ ਕੀਤੀ ਖੁਦਕੁਸ਼ੀ - ਸਹੁਰਾ ਪਰਿਵਾਰ ਖਿਲਾਫ ਮਾਮਲਾ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਪਿੰਡ ਪਦਰਾਣਾ ਦੀ 32 ਸਾਲਾ ਮਹਿਲਾ ਵੱਲੋਂ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕਾ ਦਾ ਵਿਆਹ ਸਾਲ 2009 ਚ ਹੋਇਆ ਸੀ ਵਿਆਹ ਦੇ ਕੁਝ ਸਮੇਂ ਬਾਅਦ ਉਸਦੇ ਸਹੁਰਾ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ ਸੀ, ਇਸੇ ਤੰਗ ਪਰੇਸ਼ਾਨੀ ਦੇ ਕਾਰਨ ਹੀ ਉਨ੍ਹਾਂ ਦੀ ਧੀ ਨੇ ਖੁਦਕੁਸ਼ੀ ਕਰ ਲਈ। ਫਿਲਹਾਲ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ ਅਤੇ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਲਿਆ ਜਾਂਦਾ ਉਸ ਸਮੇਂ ਤੱਕ ਉਨ੍ਹਾਂ ਵੱਲੋਂ ਲਾਸ਼ ਦਾ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ। ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਮ੍ਰਿਤਕਾ ਦੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।