ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ, ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਲ - Election 2022
🎬 Watch Now: Feature Video
ਖੇਮਕਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਭੇੈਣੀ ਗੁਰਮੁੱਖ ਸਿੰਘ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ 35 ਸਾਲਾਂ ਤੋ ਕੱਟੜ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ 35 ਪਰਿਵਾਰ ਇਨ੍ਹਾਂ ਦੋਨਾਂ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਮੇਂ ਪਾਰਟੀ ਵਿੱਚ 'ਜੀ ਆਇਆ' ਕਹਿੰਦਿਆਂ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਜਿੱਥੇ ਅਕਾਲੀ ਦਲ ਨੇ 2007 ਤੋਂ ਲੈ ਕੇ 2017 ਦੇ ਆਪਣੇ ਕਾਰਜ ਵਿੱਚ ਲੋਕਾਂ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਸੀ, ਉਸੇ ਤਰ੍ਹਾਂ 2017 ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਵਲੋਂ ਹੱਥ ਵਿੱਚ ਸ਼੍ਰੀ ਗੁਟਕਾ ਸਾਹਿਬ ਹੱਥ ਵਿੱਚ ਫੜ੍ਹ ਕੇ ਝੂਠੀ ਸਹੁੰ ਖਾਧੀ ਗਈ ਸੀ, ਜਿਨਾਂ ਵਲੋਂ ਵੱਡੇ-ਵੱਡੇ ਵਾਅਦੇ ਕਰਕੇ ਕਾਂਗਰਸ ਸਰਕਾਰ ਤਾਂ ਬਣਾ ਲਈ, ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ।
Last Updated : Jan 21, 2022, 9:28 PM IST