ਨੰਗਲ ਵਿਖੇ ਲੁੱਟਖੋਹ ਤੇ ਨਸ਼ਾ ਤਸਕਰੀ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ - ਲੁੱਟ-ਖੋਹ
🎬 Watch Now: Feature Video
ਰੂਪਨਗਰ : ਲੌਕਡਾਊਨ ਖੁੱਲਣ ਮਗਰੋਂ ਸੂਬੇ 'ਚ ਅਪਰਾਧਕ ਮਾਮਲੇ ਲਗਾਤਾਰ ਵੱਧ ਗਏ ਹਨ। ਅਜਿਹਾ ਮਾਮਲਾ ਨੰਗਲ ਵਿਖੇ ਸਾਹਮਣੇ ਆਇਆ ਹੈ। ਨੰਗਲ ਪੁਲਿਸ ਨੇ ਲੁੱਟ-ਖੋਹ ਤੇ ਨਸ਼ਾ ਤਸਕਰੀ ਦੇ ਮਾਮਲੇ 'ਚ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਥਾਣਾ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰੀ ਤੇ ਤਸਕਰਾਂ ਉੱਤੇ ਕਾਬੂ ਪਾਉਣ ਲਈ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਪੁਲਿਸ ਨਾਕਾਬੰਦੀ ਦੌਰਾਨ ਏਐਸਆਈ ਸੋਹਣ ਸਿੰਘ ਦੀ ਪੈਟਰੋਲਿੰਗ ਟੀਮ ਨੇ ਇੱਕ ਨੌਜਵਾਨ ਨੂੰ ਨਸ਼ਾ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਉਸ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਸ਼ਾਮਲ ਹੋਰ ਤਿੰਨ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਹੈ। ਉਕਤ ਨੌਜਵਾਨ ਤੋਂ 60 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਮੁਲਜ਼ਮ ਹੁਣ ਤੱਕ ਸ਼ਹਿਰ 'ਚ ਕਈ ਲੁੱਟ-ਖੋਹ ਦੀਆਂ ਵਾਰਦਾਤਾਂ ਕਰ ਚੁੱਕੇ ਹਨ। ਨੰਗਲ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।