ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ - ਰਣਜੀਤ ਐਵੀਨਿਊ ਪੁਲਿਸ
🎬 Watch Now: Feature Video
ਅੰਮ੍ਰਿਤਸਰ: ਰਣਜੀਤ ਐਵੀਨਿਊ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰ ਕੇ ਪੂਰੀ ਜਾਣਕਾਰੀ ਸਾਂਝੀ ਕੀਤੀ ਹੈ। ਅੰਮ੍ਰਿਤਸਰ ਪੁਲਿਸ ਦੇ ਏਡੀਸੀਪੀ ਪੀ ਐਸ ਵਿਰਕ ਨੇ ਦੱਸਿਆ ਕਿ ਪੁਲਿਸ ਟੀਮ ਵਲੋਂ ਹਥਿਆਰਾਂ ਦੀ ਨੋਕ 'ਤੇ ਮੋਟਰਸਾਈਕਲ ਅਤੇ ਐਕਟਿਵਾ ਖੋਹਣ ਵਾਲੇ ਗਿਰੋਹ ਦੇ ਚਾਰ ਮੈਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਤਫਤੀਸ਼ ਦੌਰਾਨ ਦੋ ਐਕਟਿਵਾ, ਦੋ ਮੋਟਰਸਾਈਕਲ ਅਤੇ ਇਕ ਪਲਸਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਕਈ ਵਾਰਦਾਤ ਵੇਲ੍ਹੇ ਇਨ੍ਹਾਂ ਨੂੰ ਵਰਤੋਂ ਵਿਚ ਲਿਆਂਦਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਵਡੇ ਖੁਲਾਸੇ ਹੁਣ ਦੀ ਉਮੀਦ ਹੈ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।