ਤਰਨ ਤਾਰਨ 'ਚ ਠੀਕ ਹੋਏ 4 ਕੋਰੋਨਾ ਮਰੀਜ਼ , ਹਸਪਤਾਲ 'ਚੋਂ ਮਿਲੀ ਛੁੱਟੀ - ਤਰਨ ਤਾਰਨ 'ਚ ਠੀਕ ਹੋਏ 4 ਕੋਰੋਨਾ ਮਰੀਜ਼
🎬 Watch Now: Feature Video
ਤਰਨ ਤਾਰਨ: ਸਿਵਲ ਹਸਪਤਾਲ ਵਿੱਚ ਦਾਖ਼ਲ 4 ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੱਟੀ ਦੇ ਕੇ ਉਨ੍ਹਾਂ ਨੂੰ ਭੇਜ ਦਿੱਤਾ ਗਿਆ ਹੈ। ਇਸ ਬਾਰੇ ਤਰਨ ਤਾਰਨ ਦੇ ਐੱਸਡੀਐੱਮ ਰਜਨੀਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਮਰੀਜ਼ਾਂ ਦੀ ਦੂਜੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਜਲਦ ਹੀ ਹੋਰ ਮਰੀਜ਼ ਠੀਕ ਹੋਣਗੇ ਅਤੇ ਉਨ੍ਹਾਂ ਨੂੰ ਵੀ ਘਰ ਭੇਜਿਆ ਜਾਵੇਗਾ।