ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਰੱਖੇ ਗਏ 4 ਐਂਟਰੀ ਪੁਆਇੰਟ - ਗੁਰਦੁਆਰਾ ਸ੍ਰੀ ਬੰਗਲਾ ਸਾਹਿਬ
🎬 Watch Now: Feature Video
ਨਵੀਂ ਦਿੱਲੀ: ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ਼ਰਧਾਲੂਆਂ ਦੀ ਐਂਟਰੀ ਲਈ 4 ਐਂਟਰੀ ਪੁਆਇੰਟ ਰੱਖੇ ਗਏ ਹਨ। ਐਂਟਰੀ ਉੱਤੇ ਸਭ ਤੋਂ ਪਹਿਲਾਂ ਸੈਨੇਟਾਇਜ਼ਿੰਗ ਟਨਲ ਰਾਹੀਂ ਲੋਕਾਂ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ। ਮੇਨ ਹਾਲ ਵਿੱਚ ਐਂਟਰੀ ਤੋਂ ਪਹਿਲਾਂ ਟੈਂਪਰੇਚਰ ਚੈਕ ਕੀਤਾ ਜਾਂਦਾ ਹੈ ਜਿਸ ਲਈ ਮਸ਼ੀਨ ਲਗਾਈ ਗਈ ਹੈ। ਖ਼ਾਸ ਗੱਲ ਇਹ ਹੈ ਕਿ ਇੱਥੇ ਕਿਸੇ ਨੂੰ ਵੀ ਲਾਈਨ ਵਿੱਚ ਖੜ੍ਹਨ ਦੀ ਜ਼ਰੂਰਤ ਨਹੀਂ ਹੈ। ਪ੍ਰਬੰਧ ਅਜਿਹੇ ਹਨ ਕਿ ਲੋਕਾਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ-ਨਾਲ ਕੋਈ ਪਰੇਸ਼ਾਨੀ ਨਾ ਆਵੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਰਧਾਲੂਆਂ ਦੇ ਆਉਣ ਤੋਂ ਲੈ ਕੇ ਵਾਪਸ ਜਾਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂਘਰ ਵਿੱਚ ਲੋਕਾਂ ਨੂੰ ਪ੍ਰਸ਼ਾਦ ਵੀ ਦਿੱਤਾ ਜਾ ਰਿਹਾ ਹੈ ਕਿਉਂਕਿ ਇਹ ਸਿੱਖੀ ਮਰਿਆਦਾ ਹੈ। ਇਸ ਦੇ ਨਾਲ ਹੀ ਲੌਕਡਾਊਨ ਦੌਰਾਨ ਚੱਲ ਰਹੇ ਲੰਗਰ ਦਾ ਪ੍ਰਬੰਧ ਵੀ ਜਾਰੀ ਰੱਖਿਆ ਗਿਆ ਹੈ।