thumbnail

1 ਕਾਰ ਤੇ 2 ਮੋਟਰਸਾਈਕਲਾਂ ਵਿਚਾਲੇ ਟੱਕਰ

By

Published : Oct 9, 2021, 2:22 PM IST

ਸ੍ਰੀ ਮੁਕਤਸਰ ਸਾਹਿਬ: ਬਠਿੰਡਾ ਰੋਡ (Bathinda Road) ‘ਤੇ SSP ਦਫ਼ਤਰ (Office) ਨੇੜੇ ਇੱਕ ਕਾਰ ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ 4 ਲੋਕਾਂ ਗੰਭੀਰ ਜ਼ਖ਼ਮੀ (Injured) ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸ਼ਹਿਰ ਦੇ ਸਿਵਲ ਹਸਪਤਾਲ (Civil Hospital) ਵਿਖੇ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ (Guru Gobind Singh Medical College Hospital) ਫਰੀਦਕੋਟ (Faridkot) ਲਈ ਰੈਫ਼ਰ ਕਰ ਦਿੱਤਾ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਸਾਰੇ ਵਾਹਨਾ ਨੂੰ ਕਬਜ਼ੇ ਵਿੱਚ ਲੈਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.