4 ਲੱਖ ਦੀ ਲੁੱਟ ਕਰਨ ਵਾਲੇ 9 ਦਿਨਾਂ ‘ਚ ਕਾਬੂ - ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਕਈ ਅਹਿਮ ਖੁਲਾਸੇ
🎬 Watch Now: Feature Video
ਫ਼ਿਰੋਜ਼ਪੁਰ: ਪਿਛਲੇ ਦਿਨੀਂ ਏ.ਟੀ.ਐੱਮ. (ATM) ਚੋਂ 4 ਲੱਖ 84 ਹਜ਼ਾਰ ਦੀ ਲੁੱਟ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ (POLICE) ਵੱਲੋਂ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ 9 ਦਿਨਾਂ ਦੇ ਅੰਦਰ ਹੀ ਗ੍ਰਿਫ਼ਤਾਰ (Arrested) ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ ਇੱਕ ਲੁੱਟੀ ਹੋਈ ਕਾਰ ਤੇ ਚੋਰੀ ਕਰਨ ਵਾਲੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਔਜਾਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ (POLICE) ਮੁਤਾਬਿਕ ਮੁਲਜ਼ਮਾਂ ‘ਤੇ ਪਹਿਲਾਂ ਵੀ ਕਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਲੈਕੇ ਵੱਖ-ਵੱਖ ਥਾਣਿਆ ਵਿੱਚ ਮਾਮਲੇ ਦਰਜ ਹਨ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਜੀ.ਐੱਸ ਚੀਮਾ (S.P. GS Cheema) ਨੇ ਕਿਹਾ ਕਿ ਮੁਲਜ਼ਮਾਂ ਨੇ ਆਪਣਾ ਜੁਲਮ ਕਬੂਲ ਕਰ ਲਿਆ ਹੈ। ਹੁਣ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ (Remand) ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ, ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮਦੀ ਹੈ।