ਪਠਾਨਕੋਟ: 4 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ - ਕੋਵਿਡ-19
🎬 Watch Now: Feature Video
ਪਠਾਨਕੋਟ: ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਪਠਾਨਕੋਟ 'ਚ 4 ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚੋਂ 3 ਕੋਰੋਨਾ ਮਰੀਜ਼ ਰਿਕਵਰ ਹੋ ਗਏ ਹਨ ਤੇ ਇਕ ਮਰੀਜ਼ ਦਾ ਇਲਾਜ਼ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਠੀਕ ਹੋਏ ਮਰੀਜ਼ਾਂ ਨੂੰ ਸਿਹਤ ਵਿਭਾਗ ਵੱਲੋਂ ਆਪਣੇ ਘਰ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਮਰੀਜ਼ਾਂ ਦੀ ਗਿਣਤੀ 181 ਹੋ ਗਈ ਹੈ, ਜਿਨ੍ਹਾਂ ਵਿੱਚੋਂ 84 ਲੋਕ ਠੀਕ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।