ਸਕੂਲ ਵਿੱਚ ਹੋਈ 4 ਸਾਲ ਦੀ ਬੱਚੀ ਨਾਲ ਛੇੜਛਾੜ! - 4 ਸਾਲ ਦੀ ਬੱਚੀ ਨਾਲ ਛੇੜਛਾੜ
🎬 Watch Now: Feature Video
ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਸਥਿਤ ਸੈਕਰਡ ਹਾਰਟ ਸਕੂਲ ਦੇ ਵਿੱਚ ਪੜ੍ਹਨ ਵਾਲੀ ਚਾਰ ਸਾਲ ਦੀ ਮਾਸੂਮ ਦੇ ਨਾਲ ਸਕੂਲ ਵਿੱਚ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਸਕੂਲ ਵੱਲੋਂ ਬੱਚੀ ਦੇ ਮਾਪੇ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ। ਪੀੜਤ ਬੱਚੀ ਦਾ ਹਲੇ ਤੱਕ ਕੋਈ ਮੈਡੀਕਲ ਨਹੀਂ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਮੈਡੀਕਲ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਸਕੂਲ ਦੇ ਵਿੱਚ ਸੀਸੀਟੀਵੀ ਫੁਟੇਜ ਵੀ ਖੰਗਾਲੀ ਗਈ ਹੈ ਪਰ ਪੀੜਤ ਬੱਚੇ ਦੇ ਮਾਪਿਆਂ ਸਣੇ ਸਕੂਲ ਪ੍ਰਸ਼ਾਸਨ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ।