ਕੈਪਟਨ ਵੱਲੋਂ ਪੇਸ਼ ਕੀਤਾ ਗਿਆ 4 ਸਾਲਾਂ ਦਾ ਰਿਪੋਰਟ ਕਾਰਡ ਝੂਠ ਦਾ ਪੁਲੰਦਾ: ਖੰਨਾ - ਗੈਂਗਸਟਰ ਮੁਖਤਾਰ ਅੰਸਾਰੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11184391-805-11184391-1616856434848.jpg)
ਅੰਮ੍ਰਿਤਸਰ: ਭਾਜਪਾ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਮੌਜੂਦਾ ਕੈਪਟਨ ਸਰਕਾਰ ’ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਕਾਨੂੰਨ ਦੀਆਂ ਧੱਜੀਆਂ ਉਡਾਉਣ ਵਾਲੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪਨਾਹ ਦੇ ਕੇ ਗੈਰ ਕਾਨੂੰਨੀ ਕੰਮ ਕੀਤਾ ਸੀ। ਇਸ ਲਈ ਮਾਨਯੋਗ ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਪੰਜਾਬ ਸਰਕਾਰ ਨੂੰ ਉਤਰ ਪ੍ਰਦੇਸ਼ ਪੁਲਿਸ ਦੇ ਹਵਾਲੇ ਕਰਨ ਲਈ ਕਿਹਾ ਹੈ, ਇਹ ਕਾਂਗਰਸ ਸਰਕਾਰ ਦੇ ਮੂੰਹ ’ਤੇ ਕਰਾਰਾ ਥੱਪੜ ਹੈ। ਇਸ ਬਾਰੇ ਗੱਲਬਾਤ ਦਾ ਪ੍ਰਗਟਾਵਾ ਖੰਨਾ ਨੇ ਕਿਹਾ ਕਿ ਕਾਂਗਰਸ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ, ਪਿਛਲੇ ਚਾਰ ਸਾਲਾਂ ਦਾ ਕਾਰਜਕਾਲ ਇਤਿਹਾਸ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ।