ਨਾਭਾ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ - 400 ਸਾਲਾ ਪ੍ਰਕਾਸ਼ ਪੁਰਬ
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਇਸ ਨਗਰ ਕੀਰਤਨ ਦਾ ਮੁੱਖ ਮਕਸਦ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਦੱਸ ਦਈਏ ਕਿ ਇਹ ਨਗਰ ਕੀਰਤਨ ਅੰਮ੍ਰਿਤਸਰ ਤੋਂ ਆਰੰਭ ਹੋਇਆ ਸੀ ਜੋ ਵੱਖ ਵੱਖ ਸ਼ਹਿਰਾਂ ਪਿੰਡਾਂ ਤੋਂ ਜਾਂਦਾ ਹੋਇਆ ਨਾਭਾ ਵਿਖੇ ਪਹੁੰਚਿਆ ਜਿੱਥੇ ਸੰਗਤਾਂ ਨੂੰ ਭਰਵਾਂ ਸਵਾਗਤ ਕੀਤਾ। ਤੜਕਸਾਰ ਹੀ ਇਹ ਨਗਰ ਕੀਰਤਨ ਨੂੰ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਚੁੱਕਿਆ ਹੈ। ਨਗਰ ਕੀਤਰਨ ਤੇ ਰਸਤਿਆਂ ਨੂੰ ਸੰਗਤਾਂ ਵੱਲੋਂ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ।