ਕਿਸਾਨ ਮੋਰਚੇ ਵੱਲੋਂ ਮਨਾਇਆ ਗਿਆ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ - ਖੇਤੀ ਕਾਨੂੰਨਾਂ ਵਿਰੁੱਧ
🎬 Watch Now: Feature Video
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਦੌਰਾਨ ਅੱਜ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਚੱਲ ਰਹੇ ਪੱਕੇ ਮੋਰਚੇ ਵਿਚ ਮਨਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕਿਸਾਨ ਅੰਦੋਲਨ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਹੈ। ਇਸ ਸੰਘਰਸ਼ ਦੌਰਾਨ ਹਰ ਜ਼ਰੂਰੀ ਦਿਹਾੜੇ ਮਨਾਏ ਜਾ ਰਹੇ ਹਨ, ਜਿਸ ਕਰਕੇ ਅੱਜ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਮੌਕੇ ਕਿਸਾਨ ਅੰਦੋਲਨ ਦੀ ਜਿੱਤ ਦੀ ਅਰਦਾਸ ਕੀਤੀ ਗਈ ਹੈ।