ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ - ਸਿਰੋਪਾਓ ਦੇ ਕੇ ਸਨਮਾਨਿਤ
🎬 Watch Now: Feature Video

ਸਿੱਖਾਂ ਦੇ ਨੌਵੇਂ ਗੁਰੂ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਦਿਹਾੜਾ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼ਰਧਾ ਭਾਵਨਾ ਤੇ ਉਤਸਾਹ ਨਾਲ ਮਨਾਈ ਗਈ। ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਭਾਈ ਮਨੀਸ਼ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀਆਣਾ ਸਾਹਿਬ ਤੇ ਭਾਈ ਗੁਰਵਿੰਦਰ ਸਿੰਘ ਬਿੰਜਲ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਦੁਆਰਾ ਨਿਹਾਲ ਕੀਤਾ। ਉੱਥੇ ਹੀ ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਦਰਸ਼ਨ ਸਿੰਘ ਜੱਟਪੁਰਾ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੀਆਂ ਕਥਾ-ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਮੈਨੇਜਰ ਗੁਰਸੇਵਕ ਸਿੰਘ ਨੇ ਆਏ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।