ਮੂਸੇ ਪਿੰਡ ਵਿੱਚ ਹੋਏ ਦੋਹਰੇ ਕਤਲ ਮਾਮਲੇ ਵਿੱਚ ਪੁੱਤ ਸਮੇਤ 5 ਗਿਰਫਤਾਰ - double murder in Musa village
🎬 Watch Now: Feature Video
ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਚ ਪਿਛਲੇ ਦਿਨੀਂ ਹੋਏ ਮਾਂ ਅਤੇ ਪੁੱਤ ਦੇ ਦੋਹਰੇ ਕਤਲ ਮਾਮਲੇ ਨੂੰ ਮਾਨਸਾ ਪੁਲਿਸ ਨੇ ਕਤਲ ਨੂੰ ਟ੍ਰੇਸ ਕਰਨ ਦਾ ਦਾਅਵਾ ਕੀਤਾ ਹੈ, ਪੁਲਿਸ ਨੇ ਇਸ ਮਾਮਲੇ ਦੇ ਵਿੱਚ ਘਟਨਾ ਨੂੰ ਅੰਜਾਮ ਦੇਣ ਵਾਲਾ ਮੁੱਖ ਦੋਸ਼ੀ ਪੁੱਤ ਹੀ ਦੱਸਿਆ ਹੈ ਅਤੇ ਪੁਲਿਸ ਨੇ ਪੁੱਤ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੱਤਿਆ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮਾਨਸਾ ਦੇ SSP ਦੀਪਕ ਪਰਿਕ ਨੇ ਦੱਸਿਆ ਕਿ ਇਸ ਘਟਨਾ ਦੇ ਪਿੱਛੇ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਹੋਇਆ ਹੈ, ਜਿਸ ਦੇ ਵਿਚ ਉਨ੍ਹਾਂ ਨੇ ਆਪਣੇ ਦੋਸਤਾਂ ਦੇ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਮੁੱਖ ਦੋਸ਼ੀ ਵੱਲੋਂ ਆਪਣੇ ਦੋਸਤਾਂ ਨੂੰ 7 ਏਕੜ ਜ਼ਮੀਨ ਆਪਣੇ ਨਾਂ ਹੋਣ ਤੋਂ ਬਾਅਦ 2 ਕਿੱਲੇ ਵੇਚ ਕੇ ਉਨ੍ਹਾਂ ਨੂੰ ਪੈਸੇ ਦੇਣ ਦਾ ਲਾਲਚ ਦਿੱਤਾ ਗਿਆ ਸੀ।