550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ 5 ਜੋੜਿਆ ਦੇ ਆਨੰਦ ਕਾਰਜ ਹੋਏ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆ ਦੇ
ਅਸ਼ੀਰਵਾਦ ਨਾਲ ਹੰਸਾਲੀ ਸਾਹਿਬ ਵਿਖੇ ਬਾਬਾ ਪਰਮਜੀਤ ਸਿੰਘ ਜੀ ਦੀ ਅਗਵਾਈ 'ਚ 5 ਗਰੀਬ ਘਰ ਦੀਆਂ ਲੜਕੀਆਂ ਦੇ ਵਿਆਹ ਕੀਤੇ ਗਏ। ਇਸ ਮੌਕੇ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਡੇ ਗੁਰੂਆਂ ਨੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਸਾਂਝੀਵਾਲਤਾ, ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਬੁਰਾਈਆਂ ਦੇ ਵਿਰੁੱਧ ਅਵਾਜ਼ ਚੁੱਕੀ ਹੈ। ਇਸ ਲਈ ਸਾਨੂੰ ਹਮੇਸ਼ਾ ਗੁਰੂਆ ਦੇ ਦਰਸ਼ਾਏ ਰਸਤੇ 'ਤੇ ਚੱਲਣਾ ਚਾਹੀਦਾ ਹੈ। ਸਮਾਜ ਵਿੱਚ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨਾ ਸਾਡਾ ਸਭ ਤੋਂ ਪਹਿਲਾਂ ਫ਼ਰਜ ਹੈ। ਇਹ ਗੱਲ ਸਾਡੇ ਗੁਰੂਆਂ ਪੀਰਾਂ ਵਲੋਂ ਵਿਰਾਸਤ ਵਿੱਚ ਮਿਲੀ ਹੈ। ਇਸ ਮੌਕੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਅਤੇ ਨੇ ਵੀ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਦੀ ਕਿਰਪਾ ਨਾਲ ਹੰਸਾਲੀ ਸਾਹਿਬ ਵਿਖੇ ਸਕੂਲ ਕਾਲਜ ਚੱਲ ਰਹੇ ਹਨ, ਸਿਹਤ ਸਹੂਲਤਾਂ ਲੋਕਾਂ ਨੂੰ ਮਿਲ ਰਹੀਆਂ ਹਨ ਅਤੇ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ।