ਗੁਰਦਾਸਪੁਰ: ਬਸਪਾ ਪਾਰਟੀ ਨੂੰ ਮਜਬੂਤ ਕਰਨ ਲਈ ਬਣਾਈ ਗਈ 5 ਮੈਂਬਰੀ ਕਮੇਟੀ - gurdaspur news
🎬 Watch Now: Feature Video
ਗੁਰਦਾਸਪੁਰ ਵਿੱਚ ਬਸਪਾ ਪਾਰਟੀ ਨੂੰ ਮਜਬੂਤ ਕਰਨ ਅਤੇ ਪਾਰਟੀ ਦੇ ਅਧਾਰ ਨੂੰ ਵਧਾਉਣ ਲਈ ਪੰਜਾਬ ਜ਼ੋਨਲ ਇੰਚਾਰਜ ਹੰਸ ਰਾਜ ਨੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਪਾਲ ਸਿੰਘ ਭਗਤ ਦੀ ਅਗਵਾਈ ਹੇਠ ਬਸਪਾ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਜ਼ਿਲ੍ਹਾ ਪੱਧਰੀ ਕਮੇਟੀ ਦੀ ਚੋਣ ਕੀਤੀ ਗਈ ਅਤੇ ਵਿਧਾਨਸਭਾ ਹਲਕਿਆਂ ਵਿੱਚ ਪਾਰਟੀ ਦੇ ਯੂਨਿਟ ਬਣਾਏ ਗਏ ਅਤੇ ਵਰਕਰਾਂ ਨੂੰ ਅਹੁਦੇਦਾਰੀਆਂ ਸੌਂਪੀਆ ਗਈਆਂ। ਇਸ ਮੌਕੇ ਬਸਪਾ ਪਾਰਟੀ ਦੇ ਪੰਜਾਬ ਜ਼ੋਨਲ ਇੰਚਾਰਜ ਹੰਸ ਰਾਜ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜੀ ਵਲੋਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਕਮੇਟੀ ਨੂੰ ਭੰਗ ਕੀਤਾ ਗਿਆ ਸੀ ਅਤੇ ਨਵੀਂ ਕਮੇਟੀ ਬਣਾਉਣ ਲਈ ਉਨ੍ਹਾਂ ਨੂੰ ਪਾਰਟੀ ਵਲੋਂ ਜਿੰਮੇਵਾਰੀ ਸੌਂਪੀ ਗਈ। ਇਸ ਲਈ ਜਿਲ੍ਹੇ ਵਿੱਚ 5 ਮੈਂਬਰੀ ਕਮੇਟੀ ਬਣਾਈ ਗਈ ਹੈ।