ਤਲਵੰਡੀ ਸਾਬੋ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ - coronavirus news punjab
🎬 Watch Now: Feature Video
ਬਠਿੰਡਾ: ਹਲਕਾ ਤਲਵੰਡੀ ਸਾਬੋ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਮਰੀਜ਼ਾਂ ਵਿੱਚ ਰਾਮਾ ਮੰਡੀ ਦੇ ਪੁਲਿਸ ਥਾਣੇ ਦੇ ਦੋ ਮੁਲਾਜ਼ਮ ਵੀ ਸ਼ਾਮਲ ਹਨ। ਉੱਥੇ ਰਾਮਾਂ ਮੰਡੀ ਦੇ ਨਸ਼ਾ ਛੁਡਾਊ ਕੇਂਦਰ ਦਾ ਇੱਕ ਕਰਮਚਾਰੀ ਅਤੇ ਪਿੰਡ ਗਿਆਨਾ ਦੇ ਇੱਕ ਮਜ਼ਦੂਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ ਅਤੇ ਪਿੰਡ ਸ਼ੇਖਪੁਰਾ ਦੀ ਇੱਕ ਗਰਭਵਤੀ ਔਰਤ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ।