500 ਟਰੈਕਟਰ ਹੋਏ ਦਿੱਲੀ ਲਈ ਰਵਾਨਾ - farm laws
🎬 Watch Now: Feature Video
ਪਠਾਨਕੋਟ: ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। 26 ਜਨਵਰੀ ਨੂੰ ਕਿਸਾਨ ਦੀ ਹੋਣ ਵਾਲੀ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ-ਵੱਖ ਵੱਖ ਜ਼ਿਲ੍ਹਿਆਂ 'ਚੋਂ ਲਗਾਤਾਰ ਟਰੈਕਟਰ-ਟਰਾਲੀਆਂ ਦਿੱਲੀ ਨੂੰ ਕੂਚ ਕਰ ਰਹੀਆਂ ਹਨ। ਸਥਾਨਕ ਲਦਪਾਲਮਾ ਟੋਲ ਪਲਾਜ਼ਾ, ਪਠਾਨਕੋਟ-ਅੰਮ੍ਰਿਤਸਰ ਹਾਈਵੇ ਤੋਂ ਕਰੀਬ 500 ਟਰੈਕਟਰਾਂ 'ਤੇ ਕਿਸਾਨ ਦਿੱਲੀ ਨੂੰ ਰਵਾਨਾ ਹੋਏ ਹਨ। ਕਿਸਾਨ ਆਗੂ ਦਾ ਕਹਿਣਾ ਹੈ ਕਿ ਉਹ ਇੱਥੋਂ ਜੱਥੇ ਬਣਾ ਕੇ ਭੇਜ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪੂਰੀ ਕੋਸ਼ਿਸ਼ ਹੋਵੇਗੀ ਕਿ ਇਹ ਪਰੇਡ ਸ਼ਾਂਤਮਈ ਤਰੀਕੇ ਨਾਲ ਹੋਵੇ।