ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ - ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਦਿਹਾੜਾ ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਸੰਗਤਾਂ ਮੱਥਾ ਟੇਕਣ ਲਈ ਲੰਮੀਆਂ-ਲੰਮੀਆਂ ਕਤਾਰਾਂ ਵਿੱਚ ਲੱਗੀਆਂ ਰਹੀਆਂ। ਮੱਥਾ ਟੇਕਣ ਤੋਂ ਪਹਿਲਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਨਸ਼ਾਨ ਕੀਤਾ। ਇਸ ਮੌਕੇ ਵੱਖੋ-ਵੱਖ ਕਲੱਬਾਂ ਤੇ ਸਭਾ ਸੁਸਾਇਟੀਆਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੀ ਗਿਣਤੀ ਵਿੱਚ ਗੁਰੂ ਘਰ ਆਉਣ ਵਾਲੀ ਸੰਗਤ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਲਈ ਪਾਰਕਿੰਗ ਦਾ ਵੀ ਉਚਿੱਤ ਪ੍ਰਬੰਧ ਕੀਤਾ ਗਿਆ।
TAGGED:
fatehgarh sahib shaheeda