550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਇਆ ਖ਼ੂਨਦਾਨ ਕੈਂਪ - ਸ੍ਰੀ ਗੁਰੂ ਨਾਨਕ ਦੇਵ ਜੀ
🎬 Watch Now: Feature Video
ਪਠਾਨਕੋਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਖ਼ੂਨਦਾਨ ਕੈਂਪ 'ਚ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਵੱਧ ਚੜ੍ਹ ਕੇ ਲਿਆ ਹਿੱਸਾ। ਇਸ ਮੌਕੇ ਡੀਸੀ ਰਾਮਵੀਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ 550 ਤੋਂ ਵੱਧ ਖੂਨਦਾਨ ਬਲੱਡ ਬੈਂਕ 'ਚ ਜਮ੍ਹਾਂ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਨੂੰ ਕੈਂਰ ਰਾਹੀ ਪੂਰਾ ਕੀਤਾ ਗਿਆ ਹੈ। ਰਾਮਵੀਰ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਕੰਮ ਕੀਤੇ ਹਨ। ਉਨ੍ਹਾਂ ਦੇ ਉਦੇਸ਼ਾਂ ਦੇ ਉੱਤੇ ਚੱਲਦੇ ਹੋਏ ਅੱਜ ਮਾਨਵਤਾ ਦੀ ਸੇਵਾ ਲਈ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ।