550ਵੇਂ ਪ੍ਰਕਾਸ਼ ਪੁਰਬ ਮੌਕੇ ਓਮ ਪ੍ਰਕਾਸ਼ ਸੋਨੀ ਨੇ ਟ੍ਰੈਫਿਕ ਤੇ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ - 550th Prakash Parb
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਟ੍ਰੈਫਿਕ ਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਣ ਲਈ ਹਾਲ ਗੇਟ ਤੋਂ ਕੱਟੜਾ ਜੈਮਲ ਸਿੰਘ ਦਾ ਦੌਰਾ ਕੀਤਾ ਗਿਆ। ਇਸ 'ਚ ਸੋਨੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸੰਗਤਾਂ ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਵਿਖੇ ਸ਼ਰਧਾਲੂ ਲੱਖਾਂ ਦੀ ਗਿਣਤੀ ਵਿੱਚ ਆਉਣਗੇ ਅਤੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀ ਆਉਣਗੀਆਂ। ਸੋਨੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਜਿਸ ਦਾ ਵੀ ਵਾਹਨ ਪੀਲੀ ਲਾਇਨ ਤੋਂ ਬਾਹਰ ਖੜ੍ਹਾ ਹੋਵੇਗਾ ਉਸ ਦਾ ਚਲਾਨ ਕੱਟਿਆ ਜਾਵੇਗਾ।