ਤਰਨ ਤਾਰਨ 'ਚ ਕੋਰੋਨਾ ਦੇ 57 ਮਾਮਲੇ ਆਏ ਸਾਹਮਣੇ - tarn taran corona cases
🎬 Watch Now: Feature Video
ਤਰਨ ਤਾਰਨ: ਜ਼ਿਲ੍ਹੇ 'ਚ ਕੋਰੋਨਾ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਮਾਮਲਿਆਂ ਵਿੱਚ ਵੱਡਾ ਉਛਾਲ ਆਇਆ ਹੈ। ਤਰਨ ਤਾਰਨ 'ਚ 57 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ ਕੁੱਲ ਕੋਰੋਨਾ ਮਾਮਲਿਆਂ ਦੀ ਗਿਣਤੀ 144 ਹੋ ਗਈ ਹੈ। ਨਵੇਂ ਮਾਮਲੇ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਦੱਸੇ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੌਜ਼ੀਟਿਵ ਆਏ ਮਾਮਲਿਆਂ ਦੇ ਮਰੀਜ਼ਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਸਿਫ਼ਟ ਕੀਤਾ ਜਾ ਰਿਹਾ ਹੈ।