ਕਿਸਾਨ ਸੰਘਰਸ਼ ਕਮੇਟੀ ਵੱਲੋਂ 5ਵਾਂ ਜਥਾ ਦਿੱਲੀ ਰਵਾਨਾ - A large number of young people left
🎬 Watch Now: Feature Video
ਭਿੱਖੀਵਿੰਡ ਦੇ ਪਿੰਡ ਮਾੜੀ ਗੌਰ ਸਿੰਘ ਤੋਂ ਕਿਸਾਨ ਸੰਘਰਸ਼ ਕਮੇਟੀ ਦਾ ਟਰੈਕਟਰ ਟਰਾਲੀਆਂ ਸਮੇਤ 5ਵਾਂ ਜਥਾ ਦਿੱਲੀ ਲਈ ਰਵਾਨਾ ਹੋਇਆ। ਰਵਾਨਾ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਿਹੜੇ ਆਰਡੀਨੈਂਸ ਪਾਸ ਕੀਤੇ ਗਏ ਹਨ ਉਸ ਦੇ ਵਿਰੋਧ ਵਿੱਚ ਲਗਾਤਾਰ ਤਿੰਨ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਧਰਨਾ ਦੇ ਰਹੀਆਂ ਹਨ । ਇਸੇ ਦੇ ਚੱਲਦੇ ਅੱਜ ਪਿੰਡ ਮਾੜੀ ਗੌਰ ਸਿੰਘ ਤੋਂ ਵੱਡੀ ਗਿਣਤੀ ਨੌਜਵਾਨ ਟਰੈਕਟਰ ਟਰਾਲੀਆਂ ਸਮੇਤ ਦਿੱਲੀ ਲਈ ਰਵਾਨਾ ਹੋਏ।