ਫ਼ਰੀਦਕੋਟ 'ਚ 6 ਕੋਰੋਨਾ ਪੌਜ਼ੀਟਿਵ ਮਾਮਲੇ ਆਏ ਸਾਹਮਣੇ - ਕੋਰੋਨਾ ਵਾਇਰਸ
🎬 Watch Now: Feature Video
ਫਰੀਦਕੋਟ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲ ਹੀ ਵਿੱਚ ਫ਼ਰੀਦਕੋਟ ਵਿੱਚ 6 ਹੋਰ ਕੋਰੋਨਾ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੁੱਲ ਮਾਮਲੇ 52 ਹੋ ਗਏ ਹਨ ਤੇ ਇਸ ਦੇ ਨਾਲ ਹੀ 5 ਮਰੀਜ਼ ਠੀਕ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਕੁੱਲ 3236 ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 122 ਰਿਪੋਰਟਾਂ ਪੈਂਡਿੰਗ ਪਈਆ ਹਨ ਤੇ ਜਿਨ੍ਹਾਂ ਵਿੱਚੋਂ 6 ਮਾਮਲੇ ਪੌਜ਼ੀਟਿਵ ਆਏ ਹਨ।