ਹੁਸ਼ਿਆਰਪੁਰ 'ਚ ਕੋਰੋਨਾ ਦੇ 6 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ - ਹੁਸ਼ਿਆਰਪੁਰ 'ਚ ਕੋਰੋਨਾ ਦੇ 6 ਨਵੇਂ ਮਾਮਲਿਆਂ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ 'ਚ 6 ਹੋਰ ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 121 ਹੋ ਗਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਜਸਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ 'ਚ 2368 ਕੋਰੋਨਾ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 121 ਸੈਪਲਾਂ ਦੀ ਟੈਸਟ ਰਿਪਰੋਟ ਕੋਰੋਨਾ ਪੌਜ਼ੀਟਿਵ ਆਈ ਹੈ ਤੇ 2005 ਸੈਂਪਲਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਸਿਵਲ ਸਰਜਨ ਨੇ ਸਿਹਤ ਐਡਵਾਈਜ਼ਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਪਾਉਣ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨਹੀਂ ਕਰੇਗਾ ਤਾਂ ਉਸ ਨੂੰ ਸਰਕਾਰ ਵੱਲੋਂ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।