ਪਿੰਡ ਡੱਲ ਤੋਂ 60 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ - ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
🎬 Watch Now: Feature Video
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਡੱਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੀ ਭਰਵਾਂ ਹੁੰਗਾਰਾ ਮਿਲਿਆ ਜਦ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਕੱਟੜ 60 ਪਰਿਵਾਰ ਇਨ੍ਹਾਂ ਦੋਨਾਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਪਿੰਡ ਡੱਲ ਤੋਂ ਪਹਿਲਾਂ ਵੀ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਸਨ ਅਤੇ ਹੁਣ ਵੀ 60 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਸ ਤਰ੍ਹਾਂ ਹੜ੍ਹ ਵੇਖ ਕੇ ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਸੂਬੇ ਅੰਦਰ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।