60 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ - ਹੁਸ਼ਿਆਰਪੁਰ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਬਜੇਸਰੋਂ ਚ ਰਹਿਣ ਵਾਲੇ ਇੱਕ 60 ਸਾਲਾ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਥਾਣਾ ਗੜ੍ਹਸ਼ੰਕਰ ਦੇ ਸਬ ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਨੇ ਪੁਲਿਸ ਨੂੰ ਫੋਨ ਕਰਕੇ ਦੱਸਿਆ ਸੀ ਕਿ ਸਵੇਰੇ 6 ਵਜੇ ਕਰੀਬ ਉਨ੍ਹਾਂ ਦੇ ਪਿਤਾ ਨੇ ਫਾਹਾ ਲੈਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਦੀ ਜੇਬ ਵਿੱਚੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ ਵਿੱਚ ਮ੍ਰਿਤਕ ਨੇ ਲਿਖਿਆ ਹੈ ਕਿ ਉਹ ਅਪਣੀ ਮੌਤ ਦਾ ਖੁਦ ਜਿੰਮੇਵਾਰ ਹੈ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਕੁੱਝ ਦਿਨਾਂ ਤੋਂ ਪਰੇਸ਼ਾਨ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।