ਜਲੰਧਰ 'ਚ ਕਮਿਸ਼ਨਰੇਟ ਪੁਲਿਸ ਦੇ 7 ਮੁਲਾਜ਼ਮ ਪਾਏ ਗਏ ਕੋਰੋਨਾ ਪੌਜ਼ੀਟਿਵ, 70 ਮੁਲਾਜ਼ਮ ਕੁਆਰੰਟੀਨ - ਕਰੋਨਾ ਵਾਇਰਸ
🎬 Watch Now: Feature Video
ਜਲੰਧਰ: ਕਰੋਨਾ ਵਾਇਰਸ ਦੇ ਮਾਮਲੇ ਹਰ ਦਿਨ ਵਧਦੇ ਜਾ ਰਹੇ ਹਨ। ਉੱਥੇ ਹੀ ਇਸ ਮਹਾਂਮਾਰੀ ਨਾਲ ਲੜ ਰਹੇ ਯੋਧੇ ਵੀ ਇਸ ਦੀ ਚਪੇਟ ਵਿੱਚ ਆ ਗਏ ਹਨ। ਥਾਣਾ ਡਵੀਜ਼ਨ ਨੰਬਰ 2, 3, 4, 5 ਤੇ CIA ਥਾਣੇ 'ਚ ਕਮਿਸ਼ਨਰੇਟ ਪੁਲਿਸ ਦੇ 7 ਮੁਲਾਜ਼ਮ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਅਤੇ 70 ਮੁਲਾਜ਼ਮਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਸ ਦੇ ਨਾਲ 450 ਮੁਲਾਜ਼ਮਾਂ ਦੇ ਸੈਂਪਲ ਲਏ ਗਏ ਹਨ। ਇਸ ਨੂੰ ਲੈ ਕੇ ਥਾਣਿਆਂ ਵਿੱਚ ਸੈਨੇਟਾਈਜੇਸ਼ਨ ਕਰਵਾਇਆ ਜਾ ਰਿਹਾ ਹੈ। ਮੁਲਾਜ਼ਮਾਂ ਨੂੰ ਪੂਰੀ ਸਾਵਧਾਨੀ ਵਰਤਣ ਦੀ ਹਦਾਇਤ ਦਿੱਤੀ ਗਈ ਹੈ। ਇਸ ਬਾਰੇ ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਇਹ ਬਿਮਾਰੀ ਲਗਾਤਾਰ ਵਧਦੀ ਜਾ ਰਹੀ ਹੈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ।