ਖੇਤੀ ਕਾਨੂੰਨ ਵਿਰੁੱਧ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ - ਕਿਰਤੀ ਕਿਸਾਨ ਯੂਨੀਅਨ
🎬 Watch Now: Feature Video
ਬਠਿੰਡਾ: ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਅੰਦੋਲਨ ਵਿੱਚ 31 ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਮਪੁਰਾ ਮੌੜ ਅਤੇ ਬਠਿੰਡਾ ਮੁਲਤਾਨੀਆਂ ਪੁਲ ਦੇ ਨੀਚੇ ਕਿਸਾਨਾਂ ਵੱਲੋਂ ਆਗਾਮੀ ਫੈਸਲੇ ਤੱਕ ਸੱਤ ਦਿਨਾਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। 7 ਤੋਂ ਬਾਅਦ ਹੀ ਅਗਲੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰਦ ਨਹੀਂ ਕਰਦਾ ਤਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੇਂਦਰ ਦੀ ਸਰਕਾਰ ਨਾਲ ਆਰ ਪਾਰ ਦੀ ਲੜਾਈ ਹੈ।