ਹੁਸ਼ਿਆਰਪੁਰ 'ਚ ਕੋਰੋਨਾ ਦੇ 7 ਪੌਜ਼ੀਟਿਵ ਮਾਮਲੇ ਆਏ ਸਾਹਮਣੇ - 7 new corona positive cases in Hoshiarpur
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7291025-255-7291025-1590062274794.jpg)
ਹੁਸ਼ਿਆਰਪੁਰ: ਜ਼ਿਲ੍ਹੇ ਵਿੱਚ ਕੋਵਿਡ-19 ਪੌਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਪਲਾਂ ਵਿੱਚੋਂ ਅੱਜ 92 ਸੈਂਪਲਾਂ ਦੀ ਰਿਪੋਰਟ ਆ ਗਈ ਹੈ ਜਿਨਾਂ ਵਿੱਚੋਂ 7 ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜ਼ਿਲ੍ਹੇ ਵਿੱਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 103 ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਤੱਕ ਸ਼ੱਕੀ ਲੱਛਣਾਂ ਵਾਲੇ ਵਿਆਕਤੀਆਂ ਦੇ ਕੁੱਲ 1710 ਸੈਂਪਲ ਲਏ ਗਏ ਅਤੇ ਇਨ੍ਹਾਂ ਵਿੱਚੋ 1462 ਸੈਪਲ ਨੈਗਟਿਵ, 103 ਪੌਜ਼ੀਟਿਵ ਅਤੇ 115 ਸੈਪਲਾਂ ਦੀ ਰਿਪੋਰਟ ਦਾ ਅਤੇ ਇੰਤਜ਼ਾਰ ਹੈ।