ਸ਼ਰਾਬ ਪੀਣ ਤੋਂ ਰੋਕਣ ’ਤੇ 70 ਸਾਲਾ ਬਜ਼ੁਰਗ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ - ਸ਼ਰਾਬ ਪੀਣ ਤੋਂ ਰੋਕਣ ’ਤੇ
🎬 Watch Now: Feature Video
ਅੰਮ੍ਰਿਤਸਰ: ਪਿੰਡ ਵਿਚਲਾ ਕਿਲ੍ਹਾ ਹਰਸ਼ਾ ਛੀਨਾ ਵਿਖੇ ਇੱਕ 70 ਸਾਲਾਂ ਬਜ਼ੁਰਗ ਵੱਲੋਂ ਸ਼ਰਾਬ ਪੀਣ ਤੋਂ ਰੋਕਣ ’ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਕੁੱਟ-ਕੁੱਟ ਕੇ ਜਾਣੋ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਸਦਾ ਪਿਤਾ ਪਿੰਡ ਦੀ ਪਾਣੀ ਵਾਲੀ ਟੈਂਕੀ ਤੇ ਕੰਮ ਕਰਦਾ ਸੀ ਇਸ ਦੌਰਾਨ ਜਦੋ ਉਨ੍ਹਾਂ ਨੇ ਕੁਝ ਵਿਅਕਤੀਆਂ ਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸਦੇ ਪਿਤਾ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਜਿਸ ਤੋਂ ਬਾਅਦ ਮ੍ਰਿਤਕ ਦੇ ਪੁੱਤਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਪੁਲਿਸ ਵੱਲੋਂ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।