71ਵਾਂ ਰਾਜ ਪੱਧਰੀ ਵਣ-ਮਹਾਂਉਤਸਵ ਮੁੱਲਾਂਪੁਰ ਜੰਗਲ ਵਿੱਚ ਮਨਾਇਆ - cabinet minister
🎬 Watch Now: Feature Video
ਮੋਹਾਲੀ: 71ਵਾਂ ਸੂਬਾ ਪੱਧਰੀ ਵਣ ਮਹਾਂਉਤਸਵ ਮਨਾਉਂਦੇ ਹੋਏ ਸ਼ੁੱਕਰਵਾਰ ਨੂੰ ਮੁੱਲਾਂਪੁਰ ਜੰਗਲ ਵਿੱਚ ਬੂਟੇ ਲਗਾਏ ਗਏ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 400 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਸੂਬੇ ਦੇ ਕੁੱਲ 12,986 ਪਿੰਡਾਂ ਵਿੱਚ ਲਗਭਗ 52 ਲੱਖ ਬੂਟੇ ਲਗਾਏ ਜਾ ਰਹੇ ਹਨ। ਮੁੱਲਾਂਪੁਰ ਜੰਗਲਾਤ ਖੇਤਰ ਵਿੱਚ ‘ਨਗਰ ਵਣ’ ਸਥਾਪਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਸ ਨੂੰ 37 ਏਕੜ ਰਕਬੇ ਵਿੱਚ ਵਿਕਸਤ ਕੀਤਾ ਜਾਵੇਗਾ।