73ਵਾਂ ਆਜ਼ਾਦੀ ਦਿਹਾੜਾ: ਆਜ਼ਾਦੀ ਘੁਲਾਟੀਆਂ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ - 73rd Independence Day
🎬 Watch Now: Feature Video
73ਵੇਂ ਆਜ਼ਾਦੀ ਦਿਹਾੜੇ ਮੌਕੇ ਬਠਿੰਡਾ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਜਿੱਥੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਣਾ ਸੀ ਉਨ੍ਹਾਂ ਨੇ ਆਪਣਾ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਬਹੁਮੰਤਵੀ ਖੇਡ ਸਟੇਡੀਅਮ ਤੋਂ ਬਾਹਰ ਆ ਕੇ ਆਜ਼ਾਦੀ ਘੁਲਾਟੀਆਂ ਨੇ ਆਪਣਾ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਲਾਰਾ ਲਾਉਂਦੀਆਂ ਰਹਿੰਦੀਆਂ ਹਨ ਤੇ ਸਾਨੂੰ ਕਿਸੇ ਵੀ ਵਿਭਾਗ ਵਿੱਚ ਖ਼ਾਸ ਤਵੱਜੋਂ ਨਹੀਂ ਦਿੱਤੀ ਗਈ।