ਤਰਨ ਤਾਰਨ: 74 ਕੋਰੋਨਾ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਭੇਜਿਆ ਗਿਆ ਘਰ - 74 ਕੋਰੋਨਾ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਭੇਜਿਆ ਗਿਆ ਘਰ
🎬 Watch Now: Feature Video
ਤਰਨ ਤਾਰਨ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਹਜ਼ੂਰ ਸਾਹਿਬ ਤੋਂ ਆਏ 74 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਘਰ ਭੇਜ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹੇ ਦੇ ਵਿਧਾਇਕ ਹਰਮਿੰਦਰ ਸਿੰਘ ਅਤੇ ਡਾ. ਧਰਮਵੀਰ ਅਗਨੀਹੋਤਰੀ ਨੇ ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਐਸਡੀਐਮ ਰਜਨੀਸ਼ ਅਰੋੜਾ ਨਾਲ ਮਿਲ ਕੇ ਸਾਂਝੇ ਤੌਰ 'ਤੇ ਇਨ੍ਹਾਂ ਨੂੰ ਘਰੋਂ-ਘਰੀ ਰਵਾਨਾ ਕੀਤਾ ਗਿਆ। ਜਾਣਕਾਰੀ ਦਿੇੰਦਿਆਂ ਐਸਡੀਐਮ ਨੇ ਦੱਸਿਆ ਕਿ ਬੀਤੇ ਦਿਨ 4 ਅਤੇ ਹੁਣ 74 ਸ਼ਰਧਾਲੂਆਂ ਨੂੰ ਠੀਕ ਹੋਣ ਤੋਂ ਬਾਅਦ ਘਰੋ-ਘਰੀ ਭੇਜ ਦਿੱਤਾ ਗਿਆ ਹੈ।