ਜਲੰਧਰ 'ਚ 8 ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ - ਕੋਰੋਨਾ ਪੌਜ਼ੀਟਿਵ ਮਰੀਜ਼
🎬 Watch Now: Feature Video
ਜਲੰਧਰ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਤੱਕ ਸੂਬੇ 'ਚ 47 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਜਲੰਧਰ 'ਚ 8 ਹੋਰ ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਲੰਧਰ ਦੇ ਸਿਵਲ ਹਸਪਤਾਲ ਤੇ ਨਿੱਜੀ ਹਸਪਤਾਲਾਂ 'ਚ ਕਈ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦਾ ਇਲਾਜ ਜਾਰੀ ਹੈ। ਇਸ ਬਾਰੇ ਦੱਸਦੇ ਹੋਏ ਆਸ਼ਾ ਵਰਕਰ ਸੰਯੋਗਿਤਾ ਨੇ ਦੱਸਿਆ ਕਿ ਸ਼ਹਿਰ 'ਚ 8 ਹੋਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਟੀਮ ਵੱਲੋਂ ਸ਼ੱਕੀ ਮਰੀਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਲੰਮਾ ਪਿੰਡ ਇਲਾਕੇ ਦੇ ਵਸਨੀਕ 10 ਲੋਕਾਂ ਨੂੰ ਕੋਰੋਨਾ ਦੇ ਸ਼ੱਕੀ ਮਰੀਜ਼ ਵਜੋਂ ਸਿਵਲ ਹਸਪਤਾਲ 'ਚ ਸ਼ਿਫਟ ਕੀਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਇਲਾਕੇ ਦੇ ਲੋਕਾਂ ਨੂੰ ਘਰਾਂ 'ਚ ਕੁਆਰਨਟਾਈਨ ਕੀਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।