20 ਸਕੂਲਾਂ ਨੂੰ 82 ਲੱਖ ਰੁਪਏ ਦੇ ਵੰਡੇ ਚੈੱਕ
🎬 Watch Now: Feature Video
ਹੁਸ਼ਿਆਰਪੁਰ: ਵਿਧਾਨ ਸਭਾ ਹਲਕਾ ਗੜ੍ਹਸ਼ੰਕਰ (Vidhan Sabha constituency Garhshankar) ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ (General Secretary of Punjab Pradesh Congress) ਲਵ ਕੁਮਾਰ ਗੋਲਡੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (Government Senior Secondary School) ਵਿਖੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਲਵ ਕੁਮਾਰ ਨੇ ਇਲਾਕੇ ਦੇ 20 ਸਕੂਲਾਂ ਨੂੰ 82 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਾਰਜਕਾਲ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਵਿਕਾਸ ਲਈ 60 ਕਰੋੜ ਤੋਂ ਵੱਧ ਦੀਆਂ ਗ੍ਰਾਂਟਾਂ ਭੇਂਟ ਕੀਤੀਆਂ ਹਨ ਅਤੇ 2.5 ਏਕੜ ਵਾਲੇ ਕਿਸਾਨਾਂ (Farmers) ਨੂੰ ਜ਼ਮੀਨ ਦੇ ਕਰਜ਼ਾ ਮੁਆਫ਼ ਕੀਤੇ ਗਏ ਹਨ ਅਤੇ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ (Civil Hospital, Garhshankar) ਲਈ ਵੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ।