ਜਲੰਧਰ ਵਿੱਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ - ਕੋਰੋਨਾ ਵਾਇਰਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7197414-368-7197414-1589460093202.jpg)
ਜਲੰਧਰ: ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ 9 ਮਾਮਲੇ ਸਾਹਮਣੇ ਆਏ ਹਨ, ਹੁਣ ਜਲੰਧਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 208 ਹੋ ਗਈ ਹੈ। ਇਸ ਦੇ ਨਾਲ ਹੀ ਜਲੰਧਰ ਵਾਸੀਆਂ ਲਈ ਇੱਕ ਰਾਹਤ ਦੀ ਖ਼ਬਰ ਵੀ ਹੈ ਕਿ ਸਿਵਿਲ ਹਸਪਤਾਲ ਵਿਚੋਂ ਅੱਜ ਜਲੰਧਰ ਦੇ ਮੇਅਰ ਦੇ ਓਏਸਡੀ ਹਰਪ੍ਰੀਤ ਵਾਲੀਆ ਅਤੇ ਇੱਕ ਕਾਂਗਰਸੀ ਨੇਤਾ ਸਮੇਤ 8 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਜਿੰਨ੍ਹਾਂ ਨੂੰ ਅੱਜ ਘਰ ਭੇਜ ਦਿੱਤਾ ਗਿਆ ਹੈ। ਜਲੰਧਰ ਦੇ ਸਿਵਿਲ ਹਸਪਤਾਲ ਵਿਚੋਂ ਕੁੱਲ 33 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।