ਅੰਮ੍ਰਿਤਸਰ 'ਚ 9ਵੀਂ ਪਾਤਸ਼ਾਹੀ ਜੀ ਦੀ ਯਾਦ 'ਚ ਸ਼ਰਧਾ ਭਾਵ ਨਾਲ ਮਨਾਇਆ ਕੋਠੇ ਦਾ ਮੇਲਾ - ਨੌਂਵੇ ਪਾਤਸ਼ਾਤ ਸ੍ਰੀ ਗੁਰੂ ਤੇਗ ਬਹਾਦਰ ਜੀ
🎬 Watch Now: Feature Video
ਅੰਮ੍ਰਿਤਸਰ ਨੇੜੇ ਸਥਿਤ ਪਿੰਡ ਵੱਲੇਵਾਲ ਨੂੰ ਨੌਂਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੈ। ਇਥੇ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਵਿਖੇ ਹਰ ਸਾਲ ਮੇਲਾ ਲਗਦਾ ਹੈ। ਇਸ ਸਾਲ ਵੀ ਗੁਰੂ ਜੀ ਦੀ ਯਾਦ 'ਚ ਇਥੇ ਸ਼ਰਧਾ ਭਾਵ ਨਾਲ ਮੇਲਾ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ। ਇਸ ਮੌਕੇ ਰਾਗੀ ਢਾਡੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਤੇ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੇਲੇ ਦੇ ਇਤਿਹਾਸ ਬਾਰੇ ਦੱਸਦੇ ਹੋਏ ਗੁਰਦੁਆਰਾ ਕੋਠਾ ਸਾਹਿਬ ਦੇ ਹੈੱਡ ਗ੍ਰੰਥੀ ਬਲਬੀਰ ਸਿੰਘ ਨੇ ਕਿਹਾ ਕਿ ਇਸ ਪਿੰਡ ਨੂੰ ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਜੀ ਚਰਨ ਛੋਹ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਖ਼ਾਲਸਾ ਪੰਥ ਤੇ ਮਨੁੱਖਤਾ ਲਈ ਜਿਉਣਾ ਚਾਹੀਦਾ ਹੈ।