ਖ਼ਜ਼ਾਨਾ ਵਾਲਾ ਗੇਟ ਵਿਖੇ ਇੱਕ ਪਰਿਵਾਰ ਉੱਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ - ਤੇਜ਼ਧਾਰ ਵਾਲੇ ਹਥਿਆਰ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਖ਼ਜ਼ਾਨਾ ਵਾਲਾ ਗੇਟ ਵਿੱਖੇ ਇੱਕ ਮਕਾਨ ਉੱਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪਹਿਲਾਂ ਵੀ ਉਸ ਪਰਿਵਾਰ ਉੱਤੇ ਇਸ ਤਰ੍ਹਾਂ ਦਾ ਹਮਲਾ ਹੋ ਚੁੱਕਿਆ ਹੈ। ਮਕਾਨ ਮਾਲਕ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ 20-25 ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਵਾਲੇ ਹਥਿਆਰ ਸਣੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਂਬਰ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਪੁਲਿਸ ਨੂੰ ਸੂਚਿਤ ਕੀਤਾ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Jul 31, 2020, 7:31 AM IST