ਖੰਨਾ 'ਚ ਪਲਾਈਵੁੱਡ ਫੈਕਟਰੀ 'ਚ ਲੱਗੀ ਅੱਗ, ਹੋਇਆ ਕਰੋੜਾਂ ਰੁਪਏ ਦਾ ਨੁਕਸਾਨ
🎬 Watch Now: Feature Video
ਲੁਧਿਆਣਾ : ਖੰਨਾ ਦੇ ਨੇੜੇ ਸਥਿਤ ਪਿੰਡ ਵਿੱਚ ਇੱਕ ਪਲਾਈਵੁੱਡ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਨਾਲ ਫੈਕਟਰੀ ਮਾਲਕ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਬਾਰੇ ਦੱਸਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਯਸ਼ਪਾਲ ਨੇ ਦੱਸਿਆ ਕਿ ਫੈਕਟਰੀ ਮਾਲਕ ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਨੂੰ ਇੱਕ ਪਲਾਈਵੁੱਡ ਫੈਕਟਰੀ 'ਚ ਅੱਗਜ਼ਨੀ ਦੀ ਖ਼ਬਰ ਮਿਲੀ। ਜਿਸ ਤੋਂ ਬਾਅਦ ਉਹ ਆਪਣੀ ਫਾਇਰ ਬ੍ਰਿਗੇਡ ਟੀਮ ਨਾਲ ਮੌਕੇ 'ਤੇ ਪੁੱਜੇ। ਕਰੜੀ ਮਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਇਸ ਹਾਦਸੇ 'ਚ ਫੈਕਟਰੀ ਮਾਲਕ ਦਾ ਕਰੋੋੜਾਂ ਦਾ ਨੁਕਸਾਨ ਤਾਂ ਹੋਇਆ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫੈਕਟਰੀ ਦੇ ਮਾਲਕ ਅਮਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਸਵੇਰ ਦੇ ਸਮੇਂ ਇੱਕ ਵਰਕਰ ਕੋਲੋਂ ਫੈਕਟਰੀ 'ਚ ਅੱਗ ਲੱਗਣ ਬਾਰੇ ਸੂਚਨਾ ਮਿਲੀ। ਉਹ ਮੌਕੇ 'ਤੇ ਪੁੱਜੇ ਅਤੇ ਫਾਇਰ ਬ੍ਰਿਗੇਡ ਨੂੰ ਇਸ ਬਾਰੇ ਸੂਚਨਾ ਦਿੱਤੀ। ਅਮਿਤ ਨੇ ਦੱਸਿਆ ਕਿ ਅੱਗਜ਼ਨੀ ਦੀ ਘਟਨਾ ਦੇ ਕਾਰਨ ਫੈਕਟਰੀ 'ਚ ਤਿਆਰ ਕੀਤੀ ਗਈ ਪਲਾਈਵੁੱਡ ਸੜ ਕੇ ਸੁਆਹ ਹੋ ਗਈ। ਜਿਸ ਕਾਰਨ ਉਨ੍ਹਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।