ਬਠਿੰਡਾ 'ਚ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ 'ਚ ਅੱਗ, ਸਾਮਾਨ ਸੜਿਆ - ਫਾਇਰ ਬ੍ਰਿਗੇਡ
🎬 Watch Now: Feature Video
ਬਠਿੰਡਾ: ਸ਼ਹਿਰ ਦੇ ਪਰਸਰਾਮ ਨਗਰ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਵਿਖੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਕਈ ਘੰਟਿਆਂ ਦੀ ਮਸ਼ਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ। ਇਸ ਮੌਕੇ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਗ ਬੁਝਾਉਣ ਲਈ ਤਿੰਨ ਗੱਡੀਆਂ ਮੰਗਵਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਅੱਗ ਨੂੰ ਕਾਬੂ ਕਰ ਲਿਆ ਗਿਆ, ਪਰ ਅੱਗਜ਼ਨੀ ਦੀ ਇਸ ਘਟਨਾ ਦੌਰਾਨ ਬੈਂਕ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਬੈਂਕ 'ਚ ਮਾਲੀ ਨੁਕਸਾਨ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ।